ਗਉੜੀ ਮਹਲਾ ੫ ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥ ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥ ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥੩॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥ ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥ ਰਾਮੁ ਰਵਤ ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥ ਗਉੜੀ ਮਹਲਾ ੫ ॥ ਧੋਤੀ ਖੋਲਿ ਵਿਛਾਏ ਹੇਠਿ ॥ ਗਰਧਪ ਵਾਂਗੂ ਲਾਹੇ ਪੇਟਿ ॥੧॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥ ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥੩॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥ ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥ ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥੧॥ ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥੨॥ ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥ ਗਉੜੀ ਮਹਲਾ ੫ ॥ ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਗੁਨ ਪਰਮਾਨੰਦ ॥੧॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥ ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥

Shri Guru Granth Sahib Complete Sehaj Path Sung by ‘Bhai Sarvan Singh’

Also Availabale on: